ਅਰਦਾਸ

ੴਸ੍ਰੀ ਵਾਹਿਗੁਰੂ ਜੀ ਕੀ ਫਤਹਿ।
ਸ੍ਰੀ ਭਗੌਤੀ ਜੀ ਸਹਾਇ।
ਵਾਰ ਸ੍ਰੀ ਭਗੌਤੀ ਜੀ ਕੀ।
ਪਾਤਸ਼ਾਹੀ ੧੦।
ਪ੍ਰਿਥਮ ਭਗੌਤੀ ਸਿਮਰਿ ਕੈ 
ਗੁਰ ਨਾਨਕ ਲਈ ਧਿਆਇ।
ਫਿਰ ਅੰਗਦ ਗੁਰ ਤੇ ਅਮਰਦਾਸੁ 
ਰਾਮਦਾਸੈ ਹੋਈਂ ਸਹਾਇ।
ਅਰਜਨ ਹਰਗੋਬਿੰਦ ਨੋ 
ਸਿਮਰੌ ਸ੍ਰੀ ਹਰਿਰਾਇ।
ਸ੍ਰੀ ਹਰਿਕ੍ਰਿਸ਼ਨ ਧਿਆਈਐ 
ਜਿਸ ਡਿਠੇ ਸਭਿ ਦੁਖਿ ਜਾਇ।
ਤੇਗ ਬਹਾਦਰ ਸਿਮਰੀਐ 
ਘਰ ਨਉ ਨਿਧਿ ਆਵੈ ਧਾਇ।ਸਭ ਥਾਈਂ ਹੋਇ ਸਹਾਇ।
ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ 
ਸਾਹਿਬ ਜੀ ਸਭ ਥਾਈਂ ਹੋਇ ਸਹਾਇ।
ਦਸਾਂ ਪਾਤਿਸ਼ਾਹੀਆ ਦੀ ਜੋਤਿ ਸ੍ਰੀ ਗੁਰੂ ਗ੍ਰੰਥ 
ਸਾਹਿਬ ਜੀ, ਦੇ ਪਾਠ ਦੀਦਾਰ ਦਾ ਧਿਆਨ 
ਧਰ ਕੇ, ਬੋਲੋ ਜੀ ਵਾਹਿਗੁਰੂ।
ਪੰਜਾਂ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ, 
ਚਾਲ੍ਹੀਆਂ ਮੁਕਤਿਆਂ, ਹਠੀਆਂ, ਜਪੀਆਂ, 
ਤਪੀਆਂ, ਜਿਨ੍ਹਾ ਨਾਮ ਜਪਿਆਂ, ਵੰਡ 
ਛਕਿਆਂ, ਦੇਗ ਚਲਾਈ, ਤੇਗ ਵਾਹੀ, ਦੇਖ 
ਕੇ ਅਣਡਿੱਤ ਕੀਤਾ, ਤਿਨ੍ਹਾਂ ਪਿਆਰਿਆਂ, 
ਸਚਿਆਰਿਆਂ ਦੀ ਕਮਾਈ, ਦਾ ਧਿਆਨ ਧਰ 
ਕੇ ਬੋਲੋ ਜੀ ਵਾਹਿਗੁਰੂ ।ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ 
ਸੀਸ ਦਿਤੇ, ਬੰਦ ਬੰਦ ਕਟਾਏ, ਖੋਪਰੀਆਂ 
ਲੁਹਾਈਆਂ, ਚਰਖੜੀਆਂ ਤੇ ਚੜ੍ਹੇ, ਆਰਿਆਂ 
ਨਾਲ ਚਿਰਾਏ ਗਏ, ਗੁਰਦੁਆਰਿਆਂ ਦੀ 
ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ 
ਨਹੀ ਹਾਰਿਆਂ, ਸਿੱਖੀ ਕੇਸਾਂ ਸੁਆਸਾਂ ਨਾਲ 
ਨਿਬਾਹੀ, ਤਿਨ੍ਹਾ ਦੀ ਕਮਾਈ ਦਾ ਧਿਆਨ ਧਰ 
ਕੇ ਬੋਲੋ ਜੀ ਵਾਹਿਗੁਰੂ ।

ਪੰਜਾਂ ਤਖ਼ਤਾਂ, ਸਰਬੱਤ ਗੁਰਦੁਆਰਿਆਂ ਦਾ 
ਧਿਆਨ ਧਰ ਕੇ, ਬੋਲੋ ਜੀ ਵਾਹਿਗੁਰੂ ।

ਪ੍ਰਿਥਮੇ ਸਰਬੱਤ ਖ਼ਾਲਸਾ ਜੀ ਕੀ ਅਰਦਾਸ 
ਹੈ ਜੀ, ਸਰਬੱਤ ਖ਼ਾਲਸਾ ਜੀ ਕੋ, ਵਾਹਿਗੁਰੂ 
ਵਾਹਿਗੁਰੂ ਵਾਹਿਗੁਰੂ। ਚਿੱਤ ਆਵੇ, ਚਿੱਤ ਆਵਨ ਕਾ ਸਦਕਾ, 
ਸਰਬ ਸੁਖ ਹੋਵੇ ।

ਜਹਾਂ ਜਹਾਂ ਖ਼ਾਲਸਾ ਜੀ ਸਾਹਿਬ, ਤਹਾਂ ਤਹਾਂ 
ਰੱਛਿਆਂ ਰਿਆਇਤ, ਦੇਗ ਤੇਗ ਫਤਹਿ, 
ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ 
ਜੀ ਸਹਾਇ, ਖ਼ਾਲਸੇ ਜੀ ਕੇ ਬੋਲ ਬਾਲੇ, ਬੋਲੋ 
ਜੀ ਵਾਹਿਗੁਰੂ।
ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ 
ਦਾਨ, ਬਿਬੇਕ ਦਾਨ, ਭਰੋਸਾ ਦਾਨ, ਦਾਨਾਂ 
ਸਿਰ ਦਾਨ ਨਾਮ ਦਾਨ, ਸ੍ਰੀ ਅੰਮ੍ਰਿਤਸਰ ਜੀ 
ਦੇ ਦਰਸ਼ਨ ਇਸ਼ਨਾਨ, ਚੌਂਕੀਆ ਝੰਡੇ ਬੁੰਗੇ 
ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ ਬੋਲੋ ਜੀ 
ਵਾਹਿਗੁਰੂ।ਸਿਖਾਂ ਦਾ ਮਨ ਨੀਵਾਂ, ਮਤ ਉੱਚੀ, ਮਤ ਪਤ 
ਦਾ ਰਾਖਾ ਆਪਿ ਵਾਹਿਗੁਰੂ।

ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ 
ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ 
ਵਾਹਿਗੁਰੂ 

ਆਪ ਜੀ ਦੇ ਹਜ਼ੂਰ <ਪਾਠ ਦਾ ਨਾਂ> ਦੀ ਅਰਦਾਸ ਹੈ ਜੀ,

ਅੱਖਰੁ ਵਾਧਾ ਘਾਟਾ ਭੁਲ ਚੁੱਕ ਮਾਫ ਕਰਨੀ, 
ਸਰਬੱਤ ਦੇ ਕਾਰਜ ਰਾਸ ਕਰਨੇ।
ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ 
ਨਾਮ ਚਿੱਤ ਆਵੇ, ਨਾਨਕੁ ਨਾਮ ਚੜ੍ਹਦੀ 
ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।

ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ

Comments

Popular posts from this blog

ਗੁਣਾ ਦਾ ਭੰਡਾਰ ਅੱਕ ਦਾ ਬੂਟਾ

Boot Di sharart

ਕੀਰਤਨ ਸੋਹਿਲਾ